ਲੁਧਿਆਣਾ, 4 ਅਕਤੂਬਰ ( harmel singh ) ਪੰਚਾਇਤੀ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਲੁਧਿਆਣਾ ਲਈ ਅਬਜ਼ਰਵਰ ਨਿਯੁਕਤ ਕੀਤੇ ਹਨ।
ਅਬਜ਼ਰਵਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਸੀਨੀਅਰ ਆਈ.ਏ.ਐਸ. ਅਫਸਰ ਨੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ।
ਪੰਚਾਇਤੀ ਚੋਣ ਸਬੰਧੀ ਕਿਸੇ ਵੀ ਮੁੱਦੇ ਜਾਂ ਸ਼ਿਕਾਇਤ ਲਈ ਅਬਜ਼ਰਵਰ ਨਾਲ 77430-12314 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹ ਅੰਤਰਰਾਸ਼ਟਰੀ ਗੈਸਟ ਹਾਊਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਰੁਕਣਗੇ। ਉਹਨਾਂ ਦੀ ਈਮੇਲ ਆਈਡੀ apssandhu2211@gmail.com ਹੈ।
ਬਾਅਦ ਵਿੱਚ ਅਬਜ਼ਰਵਰ ਨੇ ਡੀ.ਸੀ ਸ੍ਰੀ ਜਤਿੰਦਰ ਜੋਰਵਾਲ, ਏ.ਡੀ.ਸੀ ਡਾਕਟਰ ਹਰਜਿੰਦਰ ਸਿੰਘ ਬੇਦੀ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।
ਉਨ੍ਹਾਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਨਾਮਜ਼ਦਗੀ ਅਭਿਆਸ ਦੀ ਜਾਂਚ ਕੀਤੀ।



