
ਲੁਧਿਆਣਾ 03/06/2025 ਹਰਮੇਲ ਸਿੰਘ ਗੱਲ ਕਰੀਏ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਦੀ ਜਿੱਥੇ ਕਿ ਹਰ ਇੱਕ ਸਿਆਸੀ ਪਾਰਟੀ ਨੇ ਆਪਣਾ ਆਪਣਾ ਉਮੀਦਵਾਰ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੋਇਆ ਹੈ। ਪਰ ਗੱਲ ਕਰਦੇ ਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜਿਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ ਤੇ ਉਹ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਦੇ ਨਾਲ ਜੁੜੇ ਹੋਏ ਨੇ ਇਹਨਾਂ ਦੇ ਪਿਤਾ ਜੀ ਵੀ ਟਕਸਾਲੀ ਵਕੀਲ ਸਨ ਲੇਕਿਨ ਗੱਲ ਕਰਦੇ ਆਂ ਚੋਣ ਪ੍ਰਚਾਰ ਦੀ ਪਰਉਪਕਾਰ ਸਿੰਘ ਘੁੰਮਣ ਆਪਣੇ ਪਰਿਵਾਰ ਸਣੇ ਚੋਣ ਪ੍ਰਚਾਰ ਕਰ ਰਹੇ ਨੇ ਹਲਕਾ ਪੱਛਮੀ ਦੇ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਡੋਰ ਟੂ ਡੋਰ ਚੋਣ ਪ੍ਰਚਾਰ ਕਰ ਰਹੇ ਨੇ ਅਤੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਵਿਚਰ ਰਹੇ ਨੇ। ਲੇਕਿਨ ਦੂਜੇ ਪਾਸੇ ਜੇਕਰ ਆਪਾਂ ਲੋਕਾਂ ਦੀ ਗੱਲ ਕਰੀਏ ਤਾਂ ਲੋਕ ਵੀ ਅਕਾਲੀ ਦਲ ਦੀ ਸਰਕਾਰ ਨੇ ਜਿਹੜੇ ਕੰਮ ਕੀਤੇ ਸਨ ਉਸ ਨੂੰ ਯਾਦ ਕਰਦੇ ਹੋਏ ਵਿਖਾਈ ਦਿੱਤੇ ਲੋਕਾਂ ਨੇ ਕਿਹਾ ਕਿ ਜਿਹੜੇ ਕੰਮ ਅਕਾਲੀ ਸਰਕਾਰ ਕਰ ਗਈ ਹ ਉਸ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਉਦਾਂ ਦੇ ਕੰਮ ਨਹੀਂ ਕੀਤੇ ਲੋਕਾਂ ਨੇ ਪਰਉਪਕਾਰ ਸਿੰਘ ਘੁੰਮਣ ਦੀ ਜਿੱਤ ਤੇ ਠੱਪਾ ਲਾਇਆ
