
ਲੁਧਿਆਣਾ 03.06.2025 ( ਹਰਮੇਲ ਸਿੰਘ )ਗੱਲ ਕਰੀਏ ਆਮ ਆਦਮੀ ਪਾਰਟੀ ਦੀ ਜਿੱਥੇ ਲਗਾਤਾਰ ਵਰਕਰ ਅਤੇ ਅਹੁਦੇਦਾਰ ਪਾਰਟੀ ਨੂੰ ਛੱਡ ਕੇ ਵੱਖ-ਵੱਖ ਪਾਰਟੀਆਂ ਦੇ ਵਿੱਚ ਜਾ ਰਹੇ ਨੇ ਅੱਜ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਵੀ ਮਜਬੂਤੀ ਮਿਲੀ ਜਦੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਜੀ ਨੇ ਆਮ ਆਦਮੀ ਪਾਰਟੀ ਦੇ ਸ਼ਮਸ਼ੇਰ ਸਿੰਘ ਗਰੇਵਾਲ , ਖਾਮਿਦ ਅਲੀ , ਸੂਬੇਗ ਸਿੰਘ ਗਰੇਵਾਲ , ਨਵਦੀਪ ਜਿੰਮੀ ਤੇ ਹੋਰ ਅਹੁਦੇਦਾਰ ਸਾਹਿਬਾਨ ਨੂੰ ਕਾਂਗਰਸ ਵਿੱਚ ਸ਼ਾਮਿਲ ਕਰਵਾਇਆ।ਪਾਰਟੀ ਵਿੱਚ ਸ਼ਾਮਿਲ ਕਰਵਾਇਆ । ਦੱਸ ਦਈਏ ਕਿ ਬੀਤੇ ਦਿਨ ਕਮਲਜੀਤ ਸਿੰਘ ਕੜਵਲ ਵੀ ਕਾਂਗਰਸ ਵਿੱਚ ਮੁੜ ਸ਼ਾਮਿਲ ਹੋਏ ਨੇ ਲਗਾਤਾਰ ਦੇਖਿਆ ਜਾਵੇ ਤਾਂ ਵੱਖ-ਵੱਖ ਪਾਰਟੀਆਂ ਵਿੱਚ ਕਾਂਗਰਸ ਪਾਰਟੀ ਵਿੱਚੋਂ ਗਏ ਵਰਕਰਾਂ ਦੀ ਘਰ ਵਾਪਸੀ ਹੋ ਰਹੀ ਹੈ
