ਕਾਂਗਰਸ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ , ਆਸ਼ੂ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਵੱਡਾ ਹੁਲਾਰਾ- ਰਾਣਾ , ਬਾਜਵਾ

👇समाचार सुनने के लिए यहां क्लिक करें

ਲੁਧਿਆਣਾ ( 8 ਜੂਨ )
ਕਾਂਗਰਸ ਪਾਰਟੀ ਨੂੰ ਅੱਜ ਲੁਧਿਆਣਾ ਪੱਛਮੀ ਹਲਕੇ ਵਿੱਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਸਾਬਕਾ ਕੌਂਸਲਰ ਹਰੀ ਸਿੰਘ ਬਰਾੜ ਦੀ ਪ੍ਰੇਰਣਾ ਸਦਕਾ ਸ੍ਰ . ਕੁਲਵੰਤ ਸਿੰਘ ਕਾਂਤੀ, ਰਣਜੀਤ ਸਿੰਘ ਕੰਨੂ, ਪ੍ਰੇਮ ਸਿੰਘ, ਬਿੰਦਰ ਸਿੰਘ ਬਿੰਦੂ, ਤੋਤਾ ਸਿੰਘ, ਗੁਰਜੀਤ ਜੀ, ਸਰਦਾਰ ਸਿੰਘ, ਬਿੰਦਰ ਸਿੰਘ ਅਤੇ ਹੋਰ ਪ੍ਰਮੁੱਖ ਹਸਤੀਆਂ ਨੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਵਿਧਾਇਕ ਦਲਵੀਰ ਗੋਲਡੀ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਚੋਣ ਮੁਹਿੰਮ ਪੱਛਮੀ ਹਲਕੇ ਦੇ ਇੰਚਾਰਜ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਸੱਜਣਾਂ ਨੂੰ ਦਰਜਾ ਬ ਦਰਜਾ ਮਾਣ ਸਤਿਕਾਰ ਮਿਲੇਗਾ ਅਤੇ ਪਾਰਟੀ ਵਿੱਚ ਬਣਦਾ ਮਾਣ ਵੀ ਦਿੱਤਾ ਜਾਵੇਗਾ । ਰਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਵੱਡੀ ਪਾਰਟੀ ਹੈ ਅਤੇ ਕਾਂਗਰਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਤੇ ਸੂਬੇ ਤੇ ਦੇਸ਼ ਦੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦਿੱਤੀ ਹੈ । ਇਸ ਮੌਕੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੀ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਸਾਰੇ ਵਰਕਰ ਤੇ ਆਗੂ ਭਾਰਤ ਭੂਸ਼ਣ ਆਸ਼ੂ ਦੀ ਚੋਣ ਮੁਹਿੰਮ ਵਿੱਚ ਮਿਹਨਤ ਕਰਨ ਅਤੇ ਆਸ਼ੂ ਨੂੰ ਇਸ ਜ਼ਿਮਨੀ ਚੋਣ ਵਿੱਚ ਜਿਤਾ ਕੇ ਵਿਧਾਨ ਸਭਾ ਭੇਜਣ । ਇਹੀ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਵੇਗੀ ਤੇ ਆਉਣ ਵਾਲੇ 2027 ਵਰ੍ਹੇ ਵਿੱਚ ਕਾਂਗਰਸ ਪਾਰਟੀ ਬਹੁਮਤ ਨਾਲ ਪੰਜਾਬ ਅੰਦਰ ਆਪਣੀ ਸਰਕਾਰ ਬਣਾਏਗੀ । ਸਾਬਕਾ ਕੌਂਸਲਰ ਹਰੀ ਸਿੰਘ ਬਰਾੜ ਨੇ ਕੁਲਵੰਤ ਸਿੰਘ ਕਾੰਤੀ ਤੇ ਸਾਥੀਆਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ।

Leave a Comment

और पढ़ें