
ਲੁਧਿਆਣਾ ਮਿਤੀ: 3 ਜੁਲਾਈ 2026 ( harmel singh ) : ਅੱਜ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਵਾ ਕੇਂਦਰ ਯੂਨੀਅਨ ਇਕਾਈ ਲੁਧਿਆਣਾ ਦੇ ਸਾਥੀਆਂ ਵੱਲੋਂ ADC ਲੁਧਿਆਣਾ ਸ੍ਰੀ ਸਿੱਖਾ ਭਗਤ ਜੀ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ।
ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਸੇਵਾ ਕੇਂਦਰਾਂ ‘ਚ ਤਾਇਨਾਤ ਗਾਰਡ ਦੀ ਪਿਛਲੇ ਕਈ ਮਹੀਨਿਆਂ ਤੋਂ ਤਨਖਾਹ ਰੋਕੀ ਹੋਈ ਹੈ, ਜਿਸ ਕਾਰਨ ਉਹ ਭੁੱਖਮਰੀ ਦੀ ਕਗਾਰ ‘ਤੇ ਹਨ। ਨਾਲ ਹੀ DSD ਅਪ੍ਰੇਟਰਾਂ ਨੂੰ ਬਣਦੀਆਂ ਛੁੱਟੀਆਂ ਵੀ ਨਹੀਂ ਦਿੱਤੀਆਂ ਜਾ ਰਹੀਆਂ, ਜੋ ਕਿ ਕਿਰਤ ਕਾਨੂੰਨਾਂ ਦੀ ਸਿੱਧੀ ਉਲੰਘਣਾ ਹੈ।
ਇਸ ਮੰਗ ਪੱਤਰ ਰਾਹੀਂ ਸਪੱਸ਼ਟ ਸ਼ਬਦਾਂ ‘ਚ ਕਿਹਾ ਗਿਆ ਕਿ ਜੇਕਰ 10 ਜੁਲਾਈ 2026 ਤੱਕ ਇਹਨਾਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ, ਤਾਂ ਯੂਨੀਅਨ ਵੱਲੋਂ ਸੂਬਾ ਪੱਧਰੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸਦੀ ਸਮੁੱਚੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਣਗੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਸੇਵਾ ਕੇਂਦਰ ਮੁਲਾਜ਼ਮ ਏਕਤਾ ਜਿੰਦਾਬਾਦ!
ਮਜ਼ਦੂਰ ਏਕਤਾ ਜਿੰਦਾਬਾਦ!