वेब स्टोरी

ई-पेपर

लॉग इन करें

ਪੰਜਾਬ ਸਟੇਟ ਆਜ਼ਾਦੀ ਘੁਲਾਟੀਏ ਅਤੇ ਉੱਤਰਾਅਧਿਕਾਰੀ ਜੱਥੇਬੰਦੀ, ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਸਨਮਾਨ ਪੱਤਰ ਭੇਂਟ

  • ਆਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੈਨਾਨੀਆ ਦੇ ਵਾਰਸਾਂ ਦੇ ਸਨਮਾਨ ਵਜੋਂ ਕੀਤੇ ਪ੍ਰਬੰਧ ਦੀ ਵੀ ਕੀਤੀ ਸ਼ਲਾਘਾ

ਲੁਧਿਆਣਾ, 19 ਅਗਸਤ (harmel singh ) – ਪੰਜਾਬ ਸਟੇਟ ਆਜ਼ਾਦੀ ਘੁਲਾਟੀਏ ਅਤੇ ਉੱਤਰਾਅਧਿਕਾਰੀ ਜੱਥੇਬੰਦੀ ਪੰਜਾਬ (ਰਜਿ:196) ਦੀ ਲੁਧਿਆਣਾ ਇਕਾਈ ਵੱਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਸਨਮਾਨ ਪੱਤਰ ਭੇਂਟ ਕੀਤਾ ਗਿਆ।

ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਜੱਥੇਬੰਦੀ ਦੇ ਆਗੂਆਂ ਨਾਲ ਸਲਾਹ ਮਸ਼ਵਰੇ ਉਪਰੰਤ ਜੋ ਪ੍ਰਬੰਧ ਸੁਤੰਤਰਤਾ ਸੈਨਾਨੀਆ ਦੇ ਵਾਰਸਾਂ ਦੇ ਸਨਮਾਨ ਵਜੋਂ ਕੀਤੇ ਗਏ ਸਨ, ਬੇਹੱਦ ਸ਼ਲਾਘਾਯੋਗ ਸਨ।

ਉਨ੍ਹਾਂ ਇਹ ਵੀ ਕਿਹਾ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਮਾਰਗ ਦਰਸ਼ਨ ਅਤੇ ਸੁਚੱਜੀ ਦੇਖ-ਰੇਖ ਹੇਠ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੇ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਈ। ਸਿੱਟੇ ਵਜੋਂ ਆਜ਼ਾਦੀ ਦਿਵਸ ਦੇ ਜਸ਼ਨਾਂ ਵਿੱਚ ਭਾਗ ਲੈਣ ਵਾਲਿਆਂ ਅਤੇ ਦੇਖਣ ਵਾਲਿਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਈ।

ਉਨ੍ਹਾਂ ਅੱਗੇ ਕਿਹਾ ਕਿ ਇਸ ਸ਼ਾਨਦਾਰ ਆਜ਼ਾਦੀ ਦਿਵਸ ਸਮਾਰੋਹ ਦੀ ਸਫਲਤਾ ਦਾ ਸਿਹਰਾ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਜਾਂਦਾ ਹੈ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦਾ ਸਨਮਾਨ ਕਰਨ ਆਏ ਜੱਥੇਬੰਦੀ ਦੇ ਆਗੂਆਂ ਵਿੱਚ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ, ਜੋਨ ਇੰਚਾਰਜ ਰਵਿੰਦਰ ਕਪੂਰ, ਮੀਤ ਪ੍ਰਧਾਨ ਨਛੱਤਰ ਸਿੰਘ ਤੋਂ ਇਲਾਵਾ ਕਾਰਜਕਾਰੀ ਮੈਂਬਰ ਸੁਰਿੰਦਰਪਾਲ ਸਿੰਘ, ਜਸਵਿੰਦਰ ਸਿੰਘ ਪੂਨੀਆ ਅਤੇ ਬਲਵਿੰਦਰ ਸਿੰਘ ਹੈਬੋਵਾਲ ਵੀ ਸ਼ਾਮਲ ਸਨ।

Leave a Comment

ਹੋਰ ਪੜ੍ਹੋ
और पढ़ें