
ਲੁਧਿਆਣਾ (03 ਨਵੰਬਰ 2025) ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਹਰਪਾਲ ਸਿੰਘ ਪੀ.ਪੀ.ਐੱਸ/ਡੀ.ਸੀ.ਪੀ. ਇਨਵੈਸਟੀਗੇਸ਼ਨ ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਹੋਇਆ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੀ ਕ੍ਰਾਈਮ ਬਰਾਂਚ ਵੱਲੋਂ 01 ਨਸ਼ਾ ਸਮੱਗਲਰ 100 ਗ੍ਰਾਮ ਹੈਰੋਇਨ ਅਤੇ 01 ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ੍ਰੀ ਦੀਪ ਕਰਨ ਸਿੰਘ ਪੀ.ਪੀ.ਐਸ ਏ.ਸੀ.ਪੀ. ਡਿਟੈਕਟਿਵ-2 ਲੁਧਿਆਣਾ ਜੀ ਨੇ ਦੱਸਿਆ ਕਿ INSP ਬੇਅੰਤ ਜੁਨੇਜਾ ਇੰਚਾਰਜ ਕਰਾਇਮ ਬ੍ਰਾਂਚ ਲੁਧਿਆਣਾ ਦੀ ਪੁਲਿਸ ਟੀਮ ਨੇ ਚੌਕ ਬੱਸ ਅੱਡਾ, ਪਿੰਡ ਗਿੱਲ ਨੇੜੇ ਚੈਕਿੰਗ ਦੌਰਾਨ ਨਸ਼ਾ ਸਮੱਗਲਰ ਸੰਜੀਤ ਪੁੱਤਰ ਰਣਬੀਰ ਸਿੰਘ ਵਾਸੀ ਲੁਧਿਆਣਾ ਨੂੰ ਮੋਟਰਸਾਇਕਲ ਸਮੇਤ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਦੋਸ਼ੀ ਸੰਜੀਤ ਪੁੱਤਰ ਰਣਬੀਰ ਸਿੰਘ ਦੇ ਖਿਲਾਫ ਮੁਕਦਮਾ ਨੰਬਰ 260 ਮਿਤੀ 02-11-2025 ਅ/ਧ 21-61-85 NDPS ਐਕਟ ਤਹਿਤ ਥਾਣਾ ਸਦਰ, ਲੁਧਿਆਣਾ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਅਤੇ ਮਾਨਯੋਗ ਅਦਾਲਤ ਤੋਂ ਪੁਲਿਸ ਰਿਮਾਂਡ ਪ੍ਰਾਪਤ ਕਰਕੇ ਅਗਲੀ ਪੁੱਛਗਿੱਛ ਜਾਰੀ ਹੈ। ਦੋਸ਼ੀ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਮਿਲਿਆ ਹੈ।