वेब स्टोरी

ई-पेपर

लॉग इन करें

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦੀ ਚੇਤਾਵਨੀ

  • ਮੋਹਾਲੀ ਦੇ ਕਿਰਤੀ ਭਵਨ (ਫੇਸ 10) ਵਿਖੇ ਕੀਤਾ ਜਾਵੇਗਾ ਰੋਸ ਮਾਰਚ

​ਮੋਹਾਲੀ: 25.08.2026 ( harmel singh )
ਅੱਜ ‘ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ’ ਦੇ ਨੁਮਾਇੰਦੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਸਬੰਧ ਵਿੱਚ ਕਿਰਤ ਵਿਭਾਗ, ਫੇਸ 10 ਮੋਹਾਲੀ ਵਿਖੇ ਪੇਸ਼ ਹੋਏ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਵਿਭਾਗ ਨੂੰ ਪਹਿਲਾਂ ਦਿੱਤੇ ਗਏ ਮੰਗ ਪੱਤਰ ਉੱਪਰ ਹੁਣ ਤੱਕ ਕੋਈ ਵੀ ਈਮਾਨਦਾਰਾਨਾ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਹਾ ਹੈ।
​ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈਆਂ ਪਿਛਲੀਆਂ ਮੀਟਿੰਗਾਂ ਦਾ ਵੀ ਹੁਣ ਤੱਕ ਕੋਈ ਸਾਰਥਕ ਸਿੱਟਾ ਨਹੀਂ ਨਿਕਲਿਆ ਹੈ। ਮੰਗਾਂ ਉੱਪਰ ਟਾਲ-ਮਟੋਲ ਦੀ ਨੀਤੀ ਤੋਂ ਇਹ ਸਾਫ਼ ਜਾਪਦਾ ਹੈ ਕਿ ਪੰਜਾਬ ਸਰਕਾਰ ਅਤੇ ਨਿੱਜੀ ਕੰਪਨੀਆਂ ਆਪਸ ਵਿੱਚ ਮਿਲੀਆਂ ਹੋਈਆਂ ਹਨ, ਜਿਸ ਕਾਰਨ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦਾ ਸ਼ੋਸ਼ਣ ਹੋ ਰਿਹਾ ਹੈ।
​15 ਸਤੰਬਰ ਤੋਂ ਸੰਘਰਸ਼ ਦਾ ਐਲਾਨ:
ਯੂਨੀਅਨ ਨੇ ਵਿਭਾਗ ਅਤੇ ਸਰਕਾਰ ਨੂੰ ਸਪਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਦਿੱਤੇ ਗਏ ਮੰਗ ਪੱਤਰ ਉੱਪਰ ਤੁਰੰਤ ਕੋਈ ਕਾਰਵਾਈ ਨਾ ਕੀਤੀ ਗਈ, ਤਾਂ 15 ਸਤੰਬਰ 2026 ਤੋਂ ਪੂਰੇ ਪੰਜਾਬ ਪੱਧਰ ‘ਤੇ ਇੱਕ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ। ਇਸ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਫੇਸ 10 ਸਥਿਤ ਕਿਰਤੀ ਭਵਨ, ਮੋਹਾਲੀ ਵਿਖੇ ਵੱਡੇ ਪੱਧਰ ‘ਤੇ ਰੋਸ ਮਾਰਚ ਕੀਤਾ ਜਾਵੇਗਾ।
​ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਇਸ ਸੰਘਰਸ਼ ਨਾਲ ਆਮ ਜਨਤਾ ਨੂੰ ਕੋਈ ਪਰੇਸ਼ਾਨੀ ਹੁੰਦੀ ਹੈ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਕਿਰਤ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

Leave a Comment

ਹੋਰ ਪੜ੍ਹੋ
और पढ़ें