Himachal Pradesh Politics: ਵਿਧਾਨ ਸਭਾ ਸਪੀਕਰ ਵੱਲੋਂ ਹਿਮਾਚਲ ਪ੍ਰਦੇਸ਼ ਦੇ 6 ਬਾਗ਼ੀ ਕਾਂਗਰਸੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਵਿਧਾਇਕਾਂ ਅਤੇ ਪਾਰਟੀ ਅਬਜ਼ਰਵਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਇਸ ਦੌਰਾਨ ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਸੁੱਖੂ ਲੋਕ ਸਭਾ ਚੋਣਾਂ ਤੱਕ ਮੁੱਖ ਮੰਤਰੀ ਬਣੇ ਰਹਿ ਸਕਦੇ ਹਨ। ਦਰਅਸਲ ਕਾਂਗਰਸ ਪਾਰਟੀ ਨੂੰ ਡਰ ਹੈ ਕਿ ਜੇਕਰ ਲੀਡਰਸ਼ਿਪ ਵਿੱਚ ਤਬਦੀਲੀ ਹੁੰਦੀ ਹੈ ਤਾਂ ਸੁੱਖੂ ਪੱਖੀ ਵਿਧਾਇਕ ਬਗਾਵਤ ਕਰ ਸਕਦੇ ਹਨ।
ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਵੀ ਬਹੁਤ ਨੇੜੇ ਹਨ, ਅਜਿਹੇ ‘ਚ ਕੋਈ ਜੋਖਮ ਉਠਾਉਣਾ ਉਚਿਤ ਨਹੀਂ ਹੋਵੇਗਾ। ਇਸ ਕਾਰਨ ਪਾਰਟੀ ਹਾਈਕਮਾਂਡ ਲੋਕ ਸਭਾ ਚੋਣਾਂ ਤੱਕ ਸੁੱਖੂ ਨੂੰ ਮੁੱਖ ਮੰਤਰੀ ਬਣੇ ਰਹਿ ਦੇ ਸਕਦੀ ਹੈ।
ਵਿਧਾਇਕਾਂ ਨਾਲ ਵਨ ਟੂ ਵਨ ਗੱਲਬਾਤ
ਕੌਮੀ ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਪਾਰਟੀ ਦੇ ਅਬਜ਼ਰਵਰ ਡੀ.ਕੇ. ਸ਼ਿਵਕੁਮਾਰ, ਭੂਪੇਂਦਰ ਸਿੰਘ ਹੁੱਡਾ, ਰਾਜੀਵ ਸ਼ੁਕਲਾ ਅਤੇ ਭੁਪੇਸ਼ ਬਘੇਲ ਸਾਰੇ ਵਿਧਾਇਕਾਂ ਨਾਲ ਵਨ ਟੂ ਵਨ ਗੱਲ ਕਰ ਰਹੇ ਹਨ। ਇਸ ਤੋਂ ਬਾਅਦ ਅੰਤਿਮ ਰਿਪੋਰਟ ਕਾਂਗਰਸ ਪ੍ਰਧਾਨ ਨੂੰ ਸੌਂਪੀ ਜਾਵੇਗੀ। ਫਿਲਹਾਲ ਕਾਂਗਰਸ ਨੂੰ ਲੱਗਦਾ ਹੈ ਕਿ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ।
ਵਿਧਾਇਕਾਂ ਦਾ ਨਾਰਾਜ਼ ਹੋਣਾ ਜਾਇਜ਼ – ਪ੍ਰਤਿਭਾ ਸਿੰਘ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰਤਿਭਾ ਸਿੰਘ ਨੇ ਕਿਹਾ – ‘ਜਦੋਂ ਸੁਖਵਿੰਦਰ ਸਿੰਘ ਸੁੱਖੂ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਤੁਸੀਂ ਅਜੇ ਵੀ ਉਨ੍ਹਾਂ ਦੇ ਮਸਲਿਆਂ ਵੱਲ ਧਿਆਨ ਨਹੀਂ ਦੇ ਰਹੇ, ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੇ। ਉਨ੍ਹਾਂ ਦਾ ਗੁੱਸਾ ਹੋਣਾ ਜਾਇਜ਼ ਹੈ। ਜੇਕਰ ਉਨ੍ਹਾਂ ਨੂੰ ਬੈਠ ਕੇ ਗੱਲ ਕਰਨ ਲਈ ਕਿਹਾ ਹੁੰਦਾ ਤਾਂ ਅੱਜ ਇਹ ਸਥਿਤੀ ਨਾ ਹੁੰਦੀ।
ਇਹ ਖ਼ਬਰਾਂ ਵੀ ਪੜ੍ਹੋ:
–